ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ 18 ਫਰਵਰੀ ਦਿਨ ਸ਼ੁੱਕਰਵਾਰ ਨੂੰ ਸ਼ਾਮ 6 ਵਜੇ ਰੁਕ ਜਾਵੇਗਾ।
ਇਸ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੀਆਂ ਰੈਲੀਆਂ ਜਾਂ ਮੀਟਿੰਗਾਂ ’ਤੇ ਮੁਕੰਮਲ ਪਾਬੰਦੀ ਰਹੇਗੀ। ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਓਪਨ ਪ੍ਰਚਾਰ ’ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ, ਕਿਸੇ ਨੂੰ ਖੁੱੱਲ੍ਹੀ ਜੀਪ ਜਾਂ ਮੋਟਰਸਾਈਕਲ ’ਤੇ ਝੁੰਡ ਬਣਾ ਕੇ ਪ੍ਰਚਾਰ ਦੀ ਆਗਿਆ ਨਹੀਂ ਹੋਵੇਗੀ।
18 ਫਰਵਰੀ ਸ਼ਾਮ 6 ਵਜੇ ਤੋਂ ਬਾਅਦ ਰੇਡੀਓ, ਟੈਲੀਵਿਜ਼ਨ ਸਮੇਤ ਕਿਸੇ ਵੀ ਅਜਿਹੇ ਸਾਧਨਾਂ ’ਤੇ ਪ੍ਰਚਾਰ ਨਹੀਂ ਕੀਤਾ ਜਾ ਸਕੇਗਾ। 19 ਅਤੇ 20 ਫਰਵਰੀ ਨੂੰ ਪ੍ਰਕਾਸ਼ਿਤ ਹੋਣ ਵਾਲੀਆਂ ਅਖ਼ਬਾਰਾਂ ਵਿਚ ਇਸ਼ਤਿਹਾਰ ਦੇਣ ਤੋਂ ਪਹਿਲਾਂ ਚੋਣਾਂ ’ਚ ਹਿੱਸਾ ਲੈਣ ਵਾਲੀਆਂ ਪਾਰਟੀਆਂ ਅਤੇ ਉਮੀਦਵਾਰ ਚੋਣ ਦਫ਼ਤਰ ਦੀ ਪ੍ਰਵਾਨਗੀ ਤੋਂ ਬਾਅਦ ਆਪਣੇ ਇਸ਼ਤਿਹਾਰ ਛਪਵਾ ਸਕਦੇ ਹਨ।
ਇਸ ਵਾਰ 4 ਪ੍ਰਮੁੱਖ ਰਾਜਨੀਤਕ ਦਲਾਂ ਤੋਂ ਇਲਾਵਾ ਕਿਸਾਨ ਜਥੇਵੰਦੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੀ ਚੁਣਾਵੀ ਮੈਦਾਨ ਵਿਚ ਹਨ।
ਅੱਜ ਅਸੀਂ ਤੁਹਾਡੇ ਲਈ ਸਾਰੇ ਰਾਜਨੀਤਕ ਦਲਾਂ ਦੇ ਉਮੀਦਵਾਰਾਂ ਦੀ ਲਿਸਟ ਲੈ ਕੇ ਆਏ ਹਾਂ ਜਿਸਨੂੰ ਤੁਸੀਂ ਉਪਰ ਦਿੱਤੇ DOWNLOAD PDF ਲਿੰਕ ਤੇ ਕਲਿੱਕ ਕਰਕੇ ਡਾਊਨਲੋਡ ਕਰ ਸਕਦੇ ਹੋ।
ਉਪਰੋਕਤ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਪਾਰਟੀ ਨੇ ਵੀ ਇਸ ਵਾਰ ਆਪਣੇ ਉਮੀਦਵਾਰ ਮੈਦਾਨ ਵਿਚ ਉਤਾਰੇ ਹਨ, ਜਿਸਦੀ ਪੂਰੀ ਜਾਣਕਾਰੀ ਹੇਠ ਦਿੱਤੇ ਲਿੰਕ ਉਪਰ ਮੌਜੂਦ ਹੈ
Click here - Candidates List SAD (Amritsar)
ਉਮੀਦਵਾਰਾਂ ਦੀ ਸੂਚੀ ਦੇਖਣ ਲਈ ਇੱਥੇ ਕਲਿਕ ਕਰੋ
ਵਿਧਾਨ ਸਭਾ ਚੋਣਾਂ ਵਿਚ ਕਿਸਾਨ ਅੰਦੋਲਨ ਤੋਂ ਬਾਅਦ ਹੋਂਦ ਵਿਚ ਆਏ 22 ਜਥੇਵੰਦੀਆਂ ਦਾ ਸੰਯੁਕਤ ਸਮਾਜ ਮੋਰਚਾ ਅਤੇ ਸੰਯੁਕਤ ਸੰਘਰਸ਼ ਪਾਰਟੀ ਦੀ ਅਗੁਵਾਈ ਬਲਬੀਰ ਸਿੰਘ ਰਾਜੇਵਾਲ ਅਤੇ ਗੁਰਨਾਮ ਸਿੰਘ ਚਡੂਨੀ, ਤਰਤੀਬਵਾਰ ਵੱਲੋਂ ਕੀਤੀ ਜਾ ਰਹੀ ਹੈ, ਜਿਸਨੂੰ ਕਿ ਆਮ ਆਦਮੀ ਪਾਰਟੀ ਵਿਚ ਰਹਿ ਚੁੱਕੇ ਡਾਕਟਰ ਧਰਮਵੀਰ ਗਾਂਧੀ ਦੀ ਨਵਾਂ ਪੰਜਾਬ ਪਾਰਟੀ ਵੱਲੋਂ ਹੌਸਲਾਂ ਅਫਜਾਈ ਦਿੱਤੀ ਜਾ ਰਹੀ ਹੈ। 16 ਜਨਵਰੀ 2022 ਨੂੰ ਆਪਣਾ ਪੰਜਾਬ ਪਾਰਟੀ ਅਤੇ ਭਾਰਤੀ ਆਰਥਿਕ ਪਾਰਟੀ ਵੱਲੋਂ ਵੀ ਮੋਰਚੇ ਦਾ ਸਾਥ ਦਿਤੇ ਜਾਣ ਦੀ ਖਬਰ ਹੈ । ਕਮਿਊਨਿਸਟ ਮਾਰਕਸਵਾਦੀ ਪਾਰਟੀ ਭਾਰਤ (ਯੂਨਾਈਟਡ) - MCPIU ਵੀ ਸੰਯੁਕਤ ਸਮਾਜ ਮੋਰਚੇ ਦਾ ਸਾਥ ਦੇ ਰਹੀ ਹੈ।